ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਉਹ ਆਪਣੇ ਸਟੈਂਡ ਉੱਪਰ ਕਾਇਮ ਹਨ ਤੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਬੁਲਾਏ ਜਾਣ ‘ਤੇ ਉਹ ਅੱਜ ਪਾਰਟੀ ਦਫਤਰ ਵਿੱਚ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਗੇ।
ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਐਤਵਾਰ ਨੂੰ ਬੀਬੀ ਜਗੀਰ ਕੌਰ ਨੂੰ ਇੱਖ ਹੋਰ ਮੌਕਾ ਦਿੰਦਿਆਂ ਅੱਜ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਹੁਣ ਬੀਬੀ ਜਗੀਰ ਕੌਰ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਤੈਅ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ ਜਾ ਸਕਦਾ ਹੈ।