PunjabPolitics

ਬੀ.ਡੀ.ਪੀ.ਓ. 25 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ ‘ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।

Leave a Reply

Your email address will not be published.

Back to top button