

Those who commit sacrilege will get the death penalty!

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸੱਦੇ ਜਾ ਰਹੇ ਸੈਸ਼ਨ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ’ਤੇ ਸਜ਼ਾ ਘੱਟੋ ਘੱਟ ਮੌਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਇਹ ਘਟਨਾਵਾ ਨਹੀਂ ਰੁਕਣਗੀਆਂ, ਹਾਲਾਂਕਿ ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਰਾਜਨੀਤਿਕ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਹੈ।
ਪੰਜਾਬ ਵਿੱਚ ਬੇਅਦਬੀ ਘਟਨਾਵਾਂ ਨੂੰ ਲੈ ਕੇ ਸਿਆਸੀ ਪਾਰਿਆਂ ਵਿੱਚ ਗਰਮੀ ਵਧ ਗਈ ਹੈ। ਇਨ੍ਹਾਂ ਕੇਸਾਂ ਦੀ ਜਾਂਚ ਤੇ ਸਜ਼ਾ ਦੀ ਕਮੀ ਨੂੰ ਲੈ ਕੇ ਜਿੱਥੇ ਲੋਕਾਂ ‘ਚ ਨਾਰਾਜ਼ਗੀ ਹੈ, ਓਥੇ ਹੀ ਹੁਣ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਇਸ ਮਾਮਲੇ ‘ਚ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਘੱਟੋ-ਘੱਟ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ।
ਹਰਜਿੰਦਰ ਸਿੰਘ ਧਾਮੀ ਨੇ ਇਸ ਗੱਲ ਦੀ ਨਿਸ਼ਾਨਦੇਹੀ ਕੀਤੀ ਕਿ 2015 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਧਾਰਾ 295-ਏ ਵਿੱਚ ਸੋਧ ਕਰਕੇ ਬੇਅਦਬੀ ਦੇ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਗਿਆ ਸੀ। ਅੱਜ ਤੱਕ ਨਾ ਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਈਆਂ ਘਟਨਾਵਾਂ ਦੀ ਢੁਕਵੀਂ ਜਾਂਚ ਹੋਈ ਹੈ ਅਤੇ ਨਾ ਹੀ ਕਿਸੇ ਮੁਲਜ਼ਮ ਨੂੰ ਸਜ਼ਾ ਮਿਲੀ ਹੈ।
