Punjab

ਬੈਸਾਖੀ ਦੇ ਮੌਕੇ 'ਤੇ ਅੱਜ ਸਰੈਂਡਰ ਕਰ ਸਕਦਾ ਹੈ ਅੰਮ੍ਰਿਤਪਾਲ ਸਿੰਘ, ਪੰਜਾਬ-ਰਾਜਸਥਾਨ ਵਿੱਚ ਅਲਰਟ

ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਵਿੱਚ ਚਰਚਾ ਹੈ ਕਿ ਉਹ ਵਿਸਾਖੀ ਮੌਕੇ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰ ਸਕਦਾ ਹੈ। ਉਹ ਕਿਸੇ ਗੁਰਦੁਆਰੇ ਵਿੱਚ ਆਤਮ ਸਮਰਪਣ ਕਰੇਗਾ। ਇਸ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਹੋਰ ਚੌਕਸ ਹੋ ਗਈ ਹੈ।

ਚਰਚਾ ਹੈ ਕਿ ਉਹ ਰਾਜਸਥਾਨ ਦੇ ਕਿਸੇ ਗੁਰਦੁਆਰੇ ਵਿੱਚ ਆਤਮ ਸਮਰਪਣ ਕਰ ਸਕਦਾ ਹੈ।

ਕਰੋੜ੍ਹਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ ਹੋਏ ਤਸਕਰ ਦਾ ਸਾਥੀ ਹੈ ਭਾਜਪਾ ਦਾ ਉਮੀਦਵਾਰ ਰਿੰਕੂ ਅਟਵਾਲ- ਥਿਆੜਾ

ਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਗੁਰਦਾਸਪੁਰ ਅਤੇ ਬਟਾਲਾ ਵਿੱਚ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ, ਜਿਸ ‘ਚ ਲਿਖਿਆ ਹੈ ਕਿ ਉਸ ਦੀ ਸੂਚਨਾ ਦੇਣ ਵਾਲੇ ਨੂੰ ਢੁੱਕਵਾਂ ਇਨਾਮ ਦਿੱਤਾ ਜਾਵੇਗਾ।

ਇਹ ਪੋਸਟਰ ਕੱਥੂ ਨੰਗਲ ਇਲਾਕੇ ਤੋਂ ਅੰਮ੍ਰਿਤਸਰ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਤਿੰਨ ਦਿਨ ਬਾਅਦ ਸਾਹਮਣੇ ਆਏ ਹਨ।

ਜਾਣੋ ਕਿਉਂ ਮਨਾਇਆ ਜਾਂਦੈ ਵਿਸਾਖੀ ਦਾ ਤਿਉਹਾਰ ? ਕੀ ਹੈ ਇਸ ਦਿਨ ਦਾ ਇਤਿਹਾਸ ‘ਤੇ ਮਹੱਤਤਾ

ਪਹਿਲਾਂ ਖਬਰ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਰਾਜਸਥਾਨ ਭੱਜ ਸਕਦਾ ਹੈ। ਉਦੋਂ ਤੋਂ ਹੀ ਪੰਜਾਬ-ਰਾਜਸਥਾਨ ਸਰਹੱਦ ‘ਤੇ ਆਉਣ-ਜਾਣ ਵਾਲੇ ਵਾਹਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਰਾਜਸਥਾਨ ਦੇ ਸੰਗਰੀਆ ਇਲਾਕੇ ਦੇ ਇੱਕ ਵਿਅਕਤੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ, ਪਰ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਕੇਂਦਰੀ ਜਾਂਚ ਏਜੰਸੀਆਂ ਮੁਤਾਬਕ ਅੰਮ੍ਰਿਤਪਾਲ ਰਾਜਸਥਾਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਲੁਕਿਆ ਹੋ ਸਕਦਾ ਹੈ। ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨਪੁਟ ਮਿਲਣ ਤੋਂ ਬਾਅਦ ਸਰਹੱਦੀ ਜ਼ਿਲ੍ਹਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਜਾਣਕਾਰੀ ਦੇ ਆਧਾਰ ‘ਤੇ ਸ਼੍ਰੀਗੰਗਾਨਗਰ, ਹਨੂੰਮਾਨਗੜ੍ਹ, ਜੈਸਲਮੇਰ ਅਤੇ ਬਾੜਮੇਰ ਜ਼ਿਲਿਆਂ ‘ਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਸੀਨੀਅਰ ਅਧਿਕਾਰੀ ਇਸ ਦੀ ਨਿਗਰਾਨੀ ਕਰ ਰਹੇ ਹਨ। ਕੇਂਦਰੀ ਏਜੰਸੀਆਂ ਵੀ ਅੰਮ੍ਰਿਤਪਾਲ ਦੇ ਸੰਭਾਵਿਤ ਠਿਕਾਣਿਆਂ ‘ਤੇ ਨਜ਼ਰ ਰੱਖ ਰਹੀਆਂ ਹਨ।

Leave a Reply

Your email address will not be published.

Back to top button