politicalPolitics

ਬੰਦੂਕ ਦੀ ਨੋਕ ‘ਤੇ ਅਗਵਾ ਕੀਤਾ ਸਿੱਖ ਨੌਜਵਾਨ, ਤੇਜ਼ਧਾਰ ਹਥਿਆਰਾਂ ਨਾਲ ਕੀਤੀ ਕੁੱਟਮਾਰ

Sikh youth kidnapped at gunpoint, assaulted with sharp weapons

ਲੁਧਿਆਣਾ ਦੇ ਨਿਊ ਹਰੋਬਿੰਦ ਨਗਰ ਵਿੱਚ ਅੱਜ ਦੁਪਹਿਰ ਨੂੰ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਬਾਈਕ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਸਿੱਖ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਜਦੋਂ ਨੌਜਵਾਨ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਜ਼ਬਰਦਸਤੀ ਆਪਣੇ ਨਾਲ ਲੈ ਗਏ।

ਬਦਮਾਸ਼ ਨੌਜਵਾਨ ਨੂੰ ਕਿਸ ਥਾਂ ‘ਤੇ ਲੈ ਗਏ ਹਨ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ ‘ਚ ਹੋਈ ਇਸ ਗੁੰਡਾਗਰਦੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਲਾਕਾ ਨਿਵਾਸੀਆਂ ਅਨੁਸਾਰ ਹਰ ਰੋਜ਼ ਗਲੀਆਂ ਵਿੱਚ ਸ਼ਰੇਆਮ ਗੁੰਡਾਗਰਦੀ ਹੁੰਦੀ ਹੈ। ਚਸ਼ਮਦੀਦਾਂ ਮੁਤਾਬਕ ਸਿੱਖ ਨੌਜਵਾਨ ਨੂੰ ਬੰਦੂਕ ਦੀ ਨੋਕ ‘ਤੇ ਲਜਾਣ ਵਾਲੇ ਨੌਜਵਾਨ ਦਾ ਨਾਂਅ ਕੁਨਾਲ ਦੱਸਿਆ ਜਾਂਦਾ ਹੈ। ਬਦਮਾਸ਼ 4 ਤੋਂ 5 ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ।

ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋ ਦਿਨ ਪਹਿਲਾਂ ਵੀ ਇਨ੍ਹਾਂ ਨੌਜਵਾਨਾਂ ਦੀ ਆਪਸ ਵਿੱਚ ਝੜਪ ਹੋ ਗਈ ਸੀ। ਫਿਲਹਾਲ ਪੁਲਿਸ ਨੂੰ ਇਸ ਘਟਨਾ ਬਾਰੇ ਕੁਝ ਪਤਾ ਨਹੀਂ ਹੈ।

Back to top button