ਜੰਮੂ ਕਸ਼ਮੀਰ ਦੇ ਪੁੰਛ ਵਿਚ ਇੱਕ ਮਿੰਨੀ ਬਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਕਈ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਗਿਣਤੀ ਵਧ ਵੀ ਸਕਦੀ ਹੈ। ਸਾਰੇ ਜ਼ਖ਼ਮੀਆਂ ਨੂੰ ਮੰਡੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਮੰਡੀ ਦੇ ਤਹਿਸੀਲਦਾਰ ਨੇ ਦੱਸਿਆ ਕਿ ਬਸ ਹਾਦਸੇ ਵਿਚ ਜ਼ਖਮੀ ਯਾਤਰੀਆਂ ਦਾ ਇਲਾਜ ਕੀਤਾ ਜਾ ਰਿਹਾ। ਮੌਕੇ ‘ਤੇ ਫੌਜ ਬੁਲਾਈ ਗਈ ਹੈ। ਬਚਾਅ ਕਾਰਜ ਜਾਰੀ ਹਨ। ਇਸ ਹਾਦਸੇ ਵਿਚ 20 ਤੋਂ ਜ਼ਿਆਦਾ ਯਾਤਰੀ ਜ਼ਖ਼ਮੀ ਵੀ ਹੋਏ ਹਨ।