ਭਗਵੰਤ ਮਾਨ ਦਾ Today ਜਨਮ ਦਿਨ, ਜਾਣੋ ਕਾਮੇਡੀਅਨ ਤੋਂ ਲੈ ਕੇ ਮੁੱਖ ਮੰਤਰੀ ਬਣਨ ਤੱਕ ਦਾ ਸਫਰ
ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਖੂਨਦਾਨ ਕੈਂਪ
ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਪੇਸ਼ੇ ਤੋਂ ਅਧਿਆਪਕ ਸਨ ਅਤੇ ਉਹਨਾਂ ਦੀ ਮਾਤਾ ਹਰਪਾਲ ਕੌਰ ਇੱਕ ਘਰੇਲੂ ਔਰਤ ਹੈ। ਭਗਵੰਤ ਸਿੰਘ ਨੇ ਮੁੱਢਲੀ ਵਿੱਦਿਆ ਪਿੰਡ ਪਰੋਸੀ ਚੀਮਾ ਦੇ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ। ਅੱਗੇ ਦੀ ਪੜ੍ਹਾਈ ਲਈ ਉਸਨੇ ਊਧਮ ਸਿੰਘ ਕਾਲਜ ਤੋਂ 12ਵੀਂ ਪਾਸ ਕੀਤੀ ਅਤੇ ਉੱਚ ਪੱਧਰੀ ਪੜ੍ਹਾਈ ਲਈ ਬੀ.ਕਾਮ ਕਰਨ ਲਈ ਇਸੇ ਕਾਲਜ ਵਿੱਚ ਦਾਖਲਾ ਲਿਆ ਪਰ ਇੱਕ ਸਾਲ ਬਾਅਦ 1992 ਵਿੱਚ ਉਹਨਾਂ ਨੇ ਆਪਣੀ ਪੜ੍ਹਾਈ ਛੱਡ ਦਿੱਤੀ। ਭਗਵੰਤ ਮਾਨ ਖੇਡਾਂ ਦੇ ਕ੍ਰਿਕਟ, ਹਾਕੀ ਅਤੇ ਫੁੱਟਬਾਲ ਮੈਚ ਦੇਖਣ ਦੇ ਕਾਫ਼ੀ ਸ਼ੌਕੀਨ ਹਨ।ਕਾਮੇਡੀਅਨ ਤੋਂ ਲੈ ਕੇ ਮੁੱਖ ਮੰਤਰੀ ਬਣਨ ਤੱਕ ਦਾ ਸਫਰ ਭਗਵੰਤ ਮਾਨ ਦਾ ਸੌਖਾ ਨਹੀਂ ਰਿਹਾ ਪਰ ਇਸ ਸਫਰ ‘ਚ ਖਾਸ ਰੋਲ ਨਿਭਾਇਆ 16 ਦੇ ਅੰਕੜੇ ਨੇ। ਭਗਵੰਤ ਮਾਨ ਦੇ ਨਾਲ ਇਹ ਅੰਕੜਾ ਵਿਸ਼ੇਸ ਤੌਰ ਤੇ ਜੁੜਿਆ ਹੈ, ਆਖਰ ਕੀ ਹੈ ਇਹ 16 ਦਾ ਅੰਕੜਾ। ਆਓ ਦੱਸਦੇ ਹਾਂ।
16 ਮਈ 1992 ਭਗਵੰਤ ਮਾਨ ਦੀ ਪਹਿਲੀ ਕੈਸਿਟ ‘Gobhi Diye Kacchiye Vaparne’ ਆਈ ਸੀ ਉਸ ਤੋਂ ਬਾਅਦ 16 ਦਸੰਬਰ 1992 ਹੀ ਭਗਵੰਤ ਦੀ ਦੂਸਰੀ ਕੈਸਿਟ ‘ਕੁਲਫੀ ਗਰਮਾ ਗਰਮ’ ਆਈ ਜਿਸ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਹਰ ਘਰ ਤੱਕ ਭੇਜ ਦਿੱਤਾ।
16 ਨੂੰ ਹੀ ਭਗਵੰਤ ਮਾਨ ਨੇ ਸਭ ਤੋਂ ਦੁੱਖ ਭਰੀ ਘੜੀ ਦੇਖੀ ਜਦੋਂ ਭਗਵੰਤ ਮਾਨ ਦੇ ਪਿਤਾ ਮਹਿੰਦਰ ਸਿੰਘ 16 ਮਈ 2011 ਨੂੰ ਇਸ ਦੁਨੀਆ ਨੂੰ ਹਮੇਸ਼ਾ ਲਈ ਛੱਡਕੇ ਚਲੇ ਗਏ।
ਹੁਣ ਇੱਕ ਵਾਰ ਫੇਰ 16 ਤਰੀਕ ਭਗਵੰਤ ਮਾਨ ਦੀ ਜ਼ਿੰਦਗੀ ਬਦਲਣ ਲੱਗੀ ਹੈ। 16 ਮਾਰਚ 2022 ਹੀ ਨੂੰ ਭਗਵੰਤ ਮਾਨ ਪੰਜਾਬ ਦੀ 16 ਵੀਂ ਵਿਧਾਨ ਸਭਾ ਦੇ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁੱਕੀ।
ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ। ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਹਨ, ਇਕ ਪੁੱਤਰ ਅਤੇ ਇਕ ਬੇਟੀ। ਉਸ ਦੀ ਪਹਿਲੀ ਪਤਨੀ ਬੱਚਿਆਂ ਨਾਲ ਅਮਰੀਕਾ ਵਿੱਚ ਰਹਿ ਰਹੀ ਹੈ। ਆਪਣੀ ਮਾਂ ਅਤੇ ਪਰਿਵਾਰ ਦੇ ਜ਼ੋਰ ਪਾਉਣ ਤੋਂ ਬਾਅਦ ਭਗਵੰਤ ਮਾਨ ਨੇ ਦੂਜਾ ਵਿਆਹ ਕਰ ਲਿਆ। ਉਸ ਦਾ ਵਿਆਹ ਇਸੇ ਸਾਲ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ।
- ਉਹਨਾਂ ਦਾ ਸਫ਼ਰ ਇੱਕ ਕਾਮੇਡੀਅਨ ਵਜੋਂ ਸੀ। ਉਹਨਾਂ ਨੇ ਸੁਨਾਮ ਸ਼ਹੀਦ ਊਧਮ ਸਿੰਘ ਕਾਲਜ ਸੰਗਰੂਰ ਵਿੱਚ ਕਾਮੇਡੀ ਅਤੇ ਕਵਿਤਾ ਦੇ ਕਈ ਮੁਕਾਬਲੇ ਜਿੱਤੇ।
- ਉਹਨਾਂ ਨੇ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ। ਬਾਅਦ ਵਿੱਚ ਉਹ 2011 ਵਿੱਚ ਰਾਜਨੀਤੀ ਵਿੱਚ ਸ਼ਾਮਲ ਹੋਏ। ਉਹ ਸੰਗਰੂਰ ਲੋਕ ਸਭਾ ਸੀਟ ਤੋਂ ਦੋ ਵਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਹੇ। ਭਗਵੰਤ ਮਾਨ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਕਮਾਨ ਵੀ ਸੰਭਾਲੀ ਅਤੇ ਪੰਜਾਬ ‘ਆਪ’ ਦੇ ਪ੍ਰਧਾਨ ਬਣੇ।
- ਇਸ ਤੋਂ ਬਾਅਦ ਉਹ ਰਾਜਨੀਤੀ ਵਿੱਚ ਆਏ ਅਤੇ 2014 ਵਿੱਚ ਪਹਿਲੀ ਵਾਰ ਸੰਗਰੂਰ ਤੋਂ ਸੰਸਦ ਮੈਂਬਰ ਬਣੇ, ਜਿਸ ਤੋਂ ਬਾਅਦ ਉਹ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਜੇਤੂ ਰਹੇ।
- ਆਮ ਆਦਮੀ ਪਾਰਟੀ ਨੇ ਔਨਲਾਈਨ ਪੋਲ ਰਾਹੀਂ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਲਈ ਚੁਣਿਆ ਸੀ। ਕਾਮੇਡੀਅਨ ਦਾ ਅਕਸ ਬਦਲਣ ਲਈ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਵਿੱਚ ਭਗਵੰਤ ਮਾਨ ਨੇ ਆਪਣੇ ਆਪ ਨੂੰ ਪੇਸ਼ੇ ਤੋਂ ਸਿਆਸਤਦਾਨ ਦੱਸਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੀ ਹਮਾਇਤ ਕਰਦਿਆਂ ਜ਼ੋਰਦਾਰ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ ਸਨ।
ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਮਾਨ ਲਈ ਟਰਨਿੰਗ ਪੁਆਇੰਟ ਸਾਬਤ ਹੋਈਆਂ। ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਸੀਐਮ ਚਿਹਰਾ ਬਣਾਇਆ ਸੀ। ਪਾਰਟੀ ਨੇ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਰਟੀ ਨੇ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਹਨ। ਸੱਤਾਧਾਰੀ ਕਾਂਗਰਸ ਚੋਣਾਂ ਵਿੱਚ ਪੂਰੀ ਤਰ੍ਹਾਂ ਹਾਰ ਗਈ ਸੀ। ਕਾਂਗਰਸ ਸਿਰਫ਼ 18 ਸੀਟਾਂ ‘ਤੇ ਸਿਮਟ ਗਈ ਜਦਕਿ ਅਕਾਲੀ ਦਲ 3 ਸੀਟਾਂ ‘ਤੇ ਸਿਮਟ ਗਿਆ।
ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚੋਂ 300 ਯੂਨਿਟ ਮੁਫ਼ਤ ਬਿਜਲੀ ਨੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਇਸ ਫੈਸਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਵੀ ਵੱਡੀ ਮੁਹਿੰਮ ਛੇੜੀ ਹੋਈ ਹੈ।
ਮਾਨ ਨੇ 2012 ‘ਚ ਪੀਪੀਪੀ ਤੋਂ ਹਲਕਾ ਲਹਿਰਾ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਸੀ।
-ਭਗਵੰਤ ਪਹਿਲੀ ਚੋਣ ਵਿੱਚ ਰਜਿੰਦਰ ਕੌਰ ਭੱਠਲ ਤੋਂ ਹਾਰ ਗਏ ਸਨ।
-2014 ‘ਚ ਉਨ੍ਹਾਂ ਸੰਗਰੂਰ ਤੋਂ ‘ਆਪ’ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜੀ ਅਤੇ ਜਿੱਤੇ।
-ਸਾਲ 2019 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕਰਕੇ ਸੰਸਦ ਵਿੱਚ ਪਹੁੰਚੇ।
-ਸਾਲ 2022 ਵਿੱਚ ਉਨ੍ਹਾਂ ਨੇ ਧੂਰੀ ਤੋਂ ਚੋਣ ਲੜੀ ਅਤੇ 50 ਹਜ਼ਾਰ ਤੋਂ ਵੱਧ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।
ਭਗਵੰਤ ਮਾਨ ਨੂੰ ਅਕਸਰ ਪੀਲੀ ਪੱਗ ਬੰਨ ਕੇ ਦੇਖਿਆ ਜਾਂਦਾ ਹੈ। ਜਦੋਂ ਤੋਂ ਭਗਵੰਤ ਮਾਨ ਨੇ ਸਿਆਸਤ ਸ਼ੁਰੂ ਕੀਤੀ ਹੈ, ਉਦੋਂ ਤੋਂ ਉਨ੍ਹਾਂ ਨੂੰ ਸਿਰਫ਼ ਪੀਲੀ ਪੱਗ ਬੰਨ੍ਹੀ ਹੀ ਦੇਖਿਆ ਹੋਵੇਗਾ। ਦੱਸ ਦੇਈਏ ਕਿ ਇਸਦੇ ਪਿੱਛੇ ਇੱਕ ਖਾਸ ਕਾਰਨ ਹੈ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਸੀ ਕਿ ਪਹਿਲੀ ਵਾਰ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਗਏ ਸਨ। ਉੱਥੇ ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਵਿੱਚ ਜਿੱਥੇ ਅੰਗਰੇਜ਼ਾਂ ਦੇ ਕੰਨ ਖੋਲ੍ਹਣ ਲਈ ਬੰਬ ਸੁੱਟੇ ਗਏ ਸਨ, ਮੈਂ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ ਅਤੇ ਪੀਲੀ ਰੰਗ ਦੀ ਪੱਗ ਬੰਨ੍ਹਦਾ ਰਹਾਂਗਾ।