Jalandhar

ਕਿਸ਼ਨਗੜ੍ਹ ਚੌਕ ਨੇੜੇ ਪੈਟਰੋਲ ਪੰਪ ’ਤੇ ਗੋਲੀਆਂ ਚਲਾਉਣ ਵਾਲਾ ਮੁੱਖ ਦੋਸ਼ੀ ਪੁਲਿਸ ਮੁਕਾਬਲੇ ‘ਚ ਪਿਸਤੌਲ ਸਣੇ ਕਾਬੂ

The main accused who opened fire at a petrol pump near Kishangarh Chowk was arrested with a pistol in an encounter.

The main accused who opened fire at a petrol pump near Kishangarh Chowk was arrested with a pistol in an encounter.

ਕਿਸ਼ਨਗੜ੍ਹ ਚੌਕ ਨੇੜੇ ਪੈਟਰੋਲ ਪੰਪ ’ਤੇ ਗੋਲੀਆਂ ਚਲਾਉਣ ਵਾਲਾ ਮੁੱਖ ਦੋਸ਼ੀ ਕਾਬੂ, ਇਕ ਪਿਸਤੌਲ, ਬਿਨਾਂ ਨੰਬਰ ਦੀ ਮੋਟਰਸਾਈਕਲ ਬਰਾਮਦ

ਜਲੰਧਰ ਦੇ ਅਲਾਵਲਪੁਰ ਰੋਡ ’ਤੇ ਪਿੰਡ ਦੌਲੀਕੇ ਨੇੜੇ ਪੁਲਿਸ ਅਤੇ ਇਕ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇਕ ਦੋਸ਼ੀ ਜ਼ਖ਼ਮੀ ਹੋ ਗਿਆ, ਜਿਸ ਦੀ ਬਾਂਹ ਵਿੱਚ ਗੋਲੀ ਲੱਗੀ। ਜ਼ਖ਼ਮੀ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ’ਚੋਂ ਇਕ ਪਿਸਤੌਲ, ਰੌਂਦ ਅਤੇ ਬਿਨਾਂ ਨੰਬਰ ਦੀ ਮੋਟਰਸਾਈਕਲ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਪਿੰਡ ਭੁੱਲਥ ਵਾਸੀ ਲਵਪ੍ਰੀਤ ਉਰਫ਼ ਲੱਭੀ ਵਜੋਂ ਹੋਈ ਹੈ।
ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 19 ਦਸੰਬਰ ਨੂੰ ਜਲੰਧਰ–ਭੋਗਪੁਰ ਹਾਈਵੇ ’ਤੇ ਕਿਸ਼ਨਗੜ੍ਹ ਚੌਕ ਨੇੜੇ ਇਕ ਪੈਟਰੋਲ ਪੰਪ ’ਤੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਇਕੱਠੇ ਹੋਏ ਨੌਜਵਾਨਾਂ ’ਤੇ ਤਿੰਨ ਕਾਰਾਂ ’ਚ ਆਏ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਫਾਇਰਿੰਗ ਦੌਰਾਨ ਸ਼ਿਵਦਾਸਪੁਰਾ ਵਾਸੀ ਗੁਰਪ੍ਰੀਤ ਉਰਫ਼ ਗੋਪੀ ਅਤੇ ਸੌਰਵ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਐੱਸਐੱਸਪੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ’ਚ ਪਹਿਲਾਂ ਹੀ ਇਕ ਦੋਸ਼ੀ ਲਖਵਿੰਦਰ ਉਰਫ਼ ਲੱਖਾ ਨੂੰ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ, ਜਦਕਿ ਪਿੰਡ ਭੁੱਲਥ ਵਾਸੀ ਲਵਪ੍ਰਤ ਉਰਫ਼ ਲੱਭੀ ਫਰਾਰ ਚੱਲ ਰਿਹਾ ਸੀ। ਗੁਪਤ ਸੂਚਨਾ ਦੇ ਆਧਾਰ ’ਤੇ ਅੱਜ ਅਲਾਵਲਪੁਰ ਰੋਡ ਨੇੜੇ ਮੁਕਾਬਲੇ ਦੌਰਾਨ ਮੁੱਖ ਦੋਸ਼ੀ ਲਵਪ੍ਰੀਤ ਉਰਫ਼ ਲੱਭੀ ਨੂੰ ਕਾਬੂ ਕਰ ਲਿਆ ਗਿਆ ਹੈ

‘ਮੁਲਜ਼ਮ ਨੇ ਪੁਲਿਸ ‘ਤੇ ਕੀਤੀ ਫਾਇਰਿੰਗ’

ਅੱਜ ਸਵੇਰੇ 9:15 ਵਜੇ ਪੁਲਿਸ ਸਟੇਸ਼ਨ ਨੇ ਆਪਣੀ ਟੀਮ ਨਾਲ ਜਗਰਾਉਂ ਵਾਲੇ ਪਾਸੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਵਿਰੁੱਧ ਲੜਾਈ-ਝਗੜੇ ਦੇ ਤਿੰਨ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਤੋਂ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ।

Back to top button