
ਭਗੌੜੇ ਅਮ੍ਰਿਤਪਾਲ ਸਿੰਘ ਨੂੰ ਰੋਡੇ ਪਿੰਡ ‘ਚੋ ਕੀਤਾ ਗ੍ਰਿਫ਼ਤਾਰ ਅਮ੍ਰਿਤਪਾਲ ਸਿੰਘ ਪੁਲੀਸ ਅੱਗੇ ਹੋਏ ਪੇਸ਼ , ਹਿਰਾਸਤ ‘ਚ ਲਏ -ਰੋਡੇ ਪਿੰਡ ‘ਚੋ ਕੀਤੇ ਗ੍ਰਿਫ਼ਤਾਰ ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫਤਾਰ ਕਰ ਲਿਆ । ਮੀਡਿਆ ਰਿਪੋਰਟਾਂ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅੰਮ੍ਰਿਤਪਾਲ 18 ਮਾਰਚ ਤੋਂ ਫਰਾਰ ਸੀ- ਸਭ ਤੋਂ ਪਹਿਲਾਂ 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਫੜਨ ਲਈ ਜਾਲ ਵਿਛਾਇਆ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਪੁਲਿਸ ਲਗਾਤਾਰ ਉਸਦੀ ਤਲਾਸ਼ ਕਰ ਰਹੀ ਸੀ ਪਰ ਉਹ ਲਗਾਤਾਰ ਆਪਣਾ ਭੇਸ ਬਦਲ ਕੇ ਪੁਲਿਸ ਤੋਂ ਫਰਾਰ ਹੋ ਰਿਹਾ ਸੀ।