ਸੁਖਵੀਰ ਬਾਦਲ ਖ਼ਿਲਾਫ਼ ਜਿੱਤਣ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਆਇਆ ਵੱਡਾ ਬਿਆਨ…!
ਅੰਮ੍ਰਿਤਪਾਲ ਸਿੰਘ ਜੂਨ ਮਹੀਨੇ ‘ਚ ਜੇਲ੍ਹ ਤੋਂ ਆ ਸਕਦੇ ਹਨ ਬਾਹਰ – ਰਾਜਦੇਵ ਸਿੰਘ ਖ਼ਾਲਸਾ
ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਹ ਦਾਅਵਾ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖ਼ਾਲਸਾ ਨੇ ਕੀਤਾ ਹੈ। ਇੱਕ ਇੰਟਰਵਿਊ ਵਿੱਚ ਰਾਜਦੇਵ ਖਾਲਸਾ ਦਾ ਕਹਿਣਾ ਹੈ ਕਿ ਉਹ ਬੀਤੇ ਬੁੱਧਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਨੂੰ ਮਿਲਿਆ ਸੀ।
ਐਡਵੋਕੇਟ ਰਾਜਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਦੀ ਸੰਗਤ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਫਤਵਾ ਦਿੱਤਾ ਸੀ। ਉਨ੍ਹਾਂ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਐਨ.ਐਸ.ਏ ਨੂੰ ਹਟਾਉਣ ਅਤੇ ਜੇਲ੍ਹ ‘ਚੋਂ ਰਿਹਾਅ ਹੋਣ ਦੀ ਗੱਲ ਦੱਸਦਿਆਂ ਕਿਹਾ ਕਿ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਲਈ ਜੋ ਵੀ ਫਤਵਾ ਵੱਡੇ ਪੱਧਰ ‘ਤੇ ਦਿੱਤਾ ਹੈ, ਉਹ ਕਾਨੂੰਨੀ ਪ੍ਰਕਿਰਿਆ ਤੋਂ ਉਪਰ ਹੈ।
ਐਡਵੋਕੇਟ ਰਾਜਦੇਵ ਸਿੰਘ ਅਨੁਸਾਰ ਸੁਪਰੀਮ ਕੋਰਟ ਨੇ ਕਈ ਮਾਮਲਿਆਂ ਵਿੱਚ ਕਿਹਾ ਹੈ ਕਿ ਜਨਤਾ ਹੀ ਰਾਜ ਕਰਦੀ ਹੈ। ਲੋਕ ਰਾਜ ਦਾ ਮੂਲ ਸਿਧਾਂਤ ਹੈ ਕਿ ਜੋ ਵੀ ਫਤਵਾ ਜਨਤਾ ਵੱਲੋਂ ਜਾਰੀ ਕੀਤਾ ਜਾਂਦਾ ਹੈ, ਉਸ ਨੂੰ ਸਾਰਿਆਂ ਨੂੰ ਮੰਨਣਾ ਪੈਂਦਾ ਹੈ। ਇਸ ਲਈ ਜਦੋਂ ਜਨਤਾ ਨੇ ਅੰਮ੍ਰਿਤਪਾਲ ਸਿੰਘ ਨੂੰ ਇੰਨਾ ਵੱਡਾ ਫਤਵਾ ਦੇ ਦਿੱਤਾ ਹੈ ਤਾਂ ਉਨ੍ਹਾਂ ਦੀ ਰਾਏ ਵਿੱਚ ਇਸ ਵਿੱਚ ਕਾਨੂੰਨੀ ਪ੍ਰਕਿਰਿਆ ਦੀ ਕੋਈ ਲੋੜ ਨਹੀਂ ਰਹੇਗੀ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਲੋਕਾਂ ਦੇ ਇਸ ਵੱਡੇ ਫਤਵੇ ਨੂੰ ਮੰਨਣਾ ਪਵੇਗਾ ਅਤੇ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਨਾ ਪਵੇਗਾ।