Punjab
ਕਮਿਸ਼ਨ ਵਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ 5 ਦਿਨ ‘ਚ ਗ੍ਰਿਫਤਾਰੀ ਦੇ ਹੁਕਮ
Commission orders arrest of Congress President Raja Warring within 5 days

Commission orders arrest of Congress President Raja Warring within 5 days
ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਇੱਕ ਚੋਣ ਰੈਲੀ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ‘ਤੇ ਕਥਿਤ ਤੌਰ ‘ਤੇ ਵਿਵਾਦਿਤ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।
ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ, ਤਰਨਤਾਰਨ ਦੇ ਡੀਐਸਪੀ ਹਰਪ੍ਰੀਤ ਸਿੰਘ ਅਤੇ ਡੀਐਸਪੀ ਗੁਲਜ਼ਾਰ ਸਿੰਘ ਵੀ ਮੌਜੂਦ ਸਨ। ਕਮਿਸ਼ਨ ਨੇ ਪੁਲਿਸ ਨੂੰ ਰਾਜਾ ਵੜਿੰਗ ਸਮੇਤ ਸਾਰੇ ਦੋਸ਼ੀਆਂ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।












