IndiaBusinesscanada, usa uk

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ ਭੁੱਖ ਹੜਤਾਲ

ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਦਰਅਸਲ, ਸ਼ੁੱਕਰਵਾਰ ਨੂੰ ਇੱਕ ਉੱਚ-ਪੱਧਰੀ ਵਫ਼ਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ । ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਿਲ ਸਨ।

ਇਸ ਵਫਦ ਵੱਲੋਂ ਲਗਭਗ 1 ਇੱਕ ਘੰਟਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ । ਭਾਈ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਇਹ ਹੜਤਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ।

Back to top button