ਭਾਖੜਾ ਡੈਮ ਦੇ ਫਲੱਡ ਗੇਟ ਅਗਲੇ 5 ਦਿਨ ਤੱਕ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਚ ਅਧਿਕਾਰੀ ਨੇ ਦਿੱਤੀ ਹੈ। ਚੰਡੀਗੜ੍ਹ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪਾਣੀ ਕੰਟਰੋਲਡ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ ਤੇ ਇਸਦੀ ਜਾਣਕਾਰੀ ਪਹਿਲਾਂ ਦਿੱਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਦਾ ਬੁੱਧਵਾਰ ਨੂੰ ਪਾਣੀ ਦਾ ਪੱਧਰ 1677.70 ਫੁੱਟ ਤਕ ਪਹੁੰਚ ਗਿਆ। ਭਾਖੜਾ ਡੈਮ ‘ਚ ਪਾਣੀ ਦੀ ਆਮਦ 76898 ਕਿਊਸਿਕ ਰਿਕਾਰਡ ਕੀਤੀ ਗਈ, ਜਦੋਂਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ‘ਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ‘ਚ 10150 ਕਿਊਸਿਕ, ਜਦੋਂਕਿ ਨੰਗਲ ਡੈਮ ਤੋਂ 69900 ਕਿਊਸਿਕ ਪਾਣੀ ਸਤਲੁਜ ਦਰਿਆ ‘ਚ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਹਾਲੇ ਵੀ ਖ਼ਤਰੇ 1680, ਦੇ ਨਿਸ਼ਾਨ ਤੋਂ 3 ਫੁੱਟ ਘੱਟ ਹੈ।