politicalPunjab

ਸਾਬਕਾ MLA ਵਲੋਂ ਮਨਪ੍ਰਰੀਤ ਬਾਦਲ ਤੇ ਕਰੋੜਾਂ ਦੇ ਘਪਲੇ ਦਾ ਦੋਸ਼, SSP ਵਿਜੀਲੈਂਸ ਨੂੰ ਕੀਤੀ ਸ਼ਿਕਾਇਤ

ਕਾਂਗਰਸ ਸਰਕਾਰ ਦੌਰਾਨ ਫੂਡ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ‘ਤੇ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਐੱਸਐੱਸਪੀ ਵਿਜੀਲੈਂਸ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਤੇ ਉਸਦੇ ਸਾਥੀਆਂ ਵਿਰੁੱਧ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

 

ਸੌਂਪੀ ਗਈ ਲਿਖਤੀ ਸ਼ਿਕਾਇਤ ਵਿਚ ਉਨਾਂ੍ਹ ਦੋਸ਼ ਲਾਇਆ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੇ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ‘ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਹੈ। ਸਿੰਗਲਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਸਾਲ 2017 ਤੋਂ 2022 ਤਕ ਅਨਾਜ ਦੀ ਢੋਆ-ਢੁਆਈ ਲਈ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਵੱਲੋਂ ਜੇਬੀ ਕੰਟਰੈਕਟਰ ਨਾਂ ਦੀ ਫਰਮ ਲਈ ਟੈਂਡਰ ਲਏ ਗਏ ਸਨ, ਜਿਸ ਦਾ ਮਾਲਕ ਉਸ ਦਾ ਰਿਸ਼ਤੇਦਾਰ ਨੂੰ ਡਰਾਈਵਰ ਬਣਾਇਆ ਗਿਆ ਸੀ।

ਸਾਬਕਾ ਵਿਧਾਇਕ ਨੇ ਵਿਜੀਲੈਂਸ ਨੂੰ ਸੌਪੀ ਸ਼ਿਕਾਇਤ ਵਿਚ ਕਿਹਾ ਹੈ ਕਿ ਵਿੱਤ ਮੰਤਰੀ ਦੇ ਪੁੱਤਰ ਤੇ ਉਸਦੇ ਗੰਨਮੈਨ ਨੇ ਸਰਕਾਰੀ ਨਿਯਮਾਂ ਦੀ ਅਣਦੇਖੀ ਕਰਕੇ ਫੂਡ ਸਪਲਾਈ ਅਧਿਕਾਰੀਆਂ ਤੇ ਉੱਚ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਗਰੀਬ ਟਰੱਕ ਡਰਾਈਵਰਾਂ ਦੇ ਹੱਕ ਖੋਹਿਆ ਹੈ।

ਦੂਜੇ ਪਾਸੇ ਢੋਆ-ਢੁਆਈ ਲਈ ਟਰੱਕਾਂ ਦੇ ਜਾਅਲੀ ਨੰਬਰ ਲਗਾ ਕੇ ਫੂਡ ਸਪਲਾਈ ਵਿਭਾਗ ਤੋਂ ਮੋਟੀ ਰਕਮ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ। ਭਾਜਪਾ ਆਗੂ ਨੇ ਵਿਜੀਲੈਂਸ ਵਿਭਾਗ ਨੂੰ ਟੈਂਡਰਾਂ ਦੇ ਮਾਮਲੇ ਵੱਲੋਂ ਕੀਤੇ ਗਏ ਇਸ ਘੋਟਾਲੇ ਦੀ ਪੂਰੀ ਜਾਣਕਾਰੀ ਵੀ ਦਿੱਤੀ ਗਈ। ਉਨਾਂ੍ਹ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਮੁਲਜ਼ਮਾਂ ਖ਼ਲਿਾਫ਼ ਕੇਸ ਦਰਜ ਕੀਤਾ ਜਾਵੇ।

ਇਸ ਮੌਕੇ ਸਿੰਗਲਾ ਨੇ ਕਿਹਾ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰਰੀਤ ਬਾਦਲ ਨੇ ਬਠਿੰਡਾ ਸ਼ਹਿਰ ਵਿਚ ਕਈ ਵੱਡੇ ਘਪਲੇ ਕੀਤੇ ਹਨ, ਜਿਨਾਂ੍ਹ ਨੂੰ ਆਉਣ ਵਾਲੇ ਸਮੇਂ ਵਿਚ ਲੋਕਾਂ ਤੇ ਸਰਕਾਰ ਸਾਹਮਣੇ ਰੱਖਿਆ ਜਾਵੇਗਾ। ਉਨਾਂ੍ਹ ਨੇ ਕਾਂਗਰਸ ਸਰਕਾਰ ਸਮੇਂ ਵੀ ਕਾਰਵਾਈ ਲਈ ਵਿੱਤ ਮੰਤਰੀ ਵਿਰੁੱਧ ਸ਼ਿਕਾਇਤ ਉਸ ਸਮੇਂ ਦੇ ਮੁੱਖ ਮੰਤਰੀ ਨੂੰ ਭੇਜੀ ਸੀ, ਪਰ ਉਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਪਰ ਹੁਣ ਜਦੋਂ ਕਾਂਗਰਸ ਸਰਕਾਰ ਸਮੇ ਰਹੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆੂਸ਼ੂ ਨੂੰ ਇਸ ਘਪਲੇ ਵਿਚ ਗਿ੍ਫ਼ਤਾਰ ਕਰ ਲਿਆ ਹੈ ਤਾਂ ਬਠਿੰਡਾ ‘ਚ ਹੋਇਆ ਘੋਟਾਲਾ ਵੀ ਉਸੇ ਕੇਸ ਨਾਲ ਜੁੜਦਾ ਹੈ। ਉਨਾਂ੍ਹ ਕਿਹਾ ਕਿ ਆਮ ਲੋਕ ਵਿੱਤ ਮੰਤਰੀ ਵਿਰੁੱਧ ਸ਼ਿਕਾਇਤ ਦੇਣ ਤੋਂ ਡਰਦੇ ਹਨ ਪਰ ਹੁਣ ਉਨਾਂ੍ਹ ਖੁਦ ਐੱਸਐੱਸਪੀ ਵਿਜੀਲੈਂਸ ਨੂੰ ਵਿੱਤ ਮੰਤਰੀ ਤੇ ਉਸਦੇ ਸਾਥੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।

Leave a Reply

Your email address will not be published.

Back to top button