Jalandhar
ਭਾਜਪਾ ਉਮੀਦਵਾਰ ਇੰਦਰਇਕਬਾਲ ਅਟਵਾਲ ਨੇ ਭਰੇ ਨਾਮਜ਼ਦਗੀ ਕਾਗਜ਼

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰਇਕਬਾਲ ਸਿੰਘ ਅਟਵਾਲ ਨੇ ਡਿਪਟੀ ਕਮਿਸ਼ਨਰ ਜਸਪੀ੍ਤ ਸਿੰਘ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਉਨ੍ਹਾਂ ਦੇ ਨਾਲ ਸੂਬਾ ਪ੍ਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਨਾਮਜ਼ਦਗੀ ਕਾਗਜ਼ ਸਿਰਫ਼ 20 ਅਪ੍ਰੈਲ ਤਕ ਭਰੇ ਜਾ ਸਕਣਗੇ ਤੇ ਹੁਣ ਤਕ 7 ਉਮੀਦਵਾਰ ਨਾਮਜ਼ਦਗੀ ਕਾਗਜ਼ ਭਰੇ ਜਾ ਚੁੱਕੇ ਹਨ।











