
ਪੁੰਛ ਅੱਤਵਾਦੀ ਹਮਲੇ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੀ ਜਲੰਧਰ ਸੀਟ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ‘ਸਟੰਟ’ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਹਮਲੇ ਨਹੀਂ ਸਟੰਟਬਾਜ਼ੀ ਹੋ ਰਹੀ ਹੈ। ਪਿਛਲੀ ਵਾਰ ਵੀ ਜਦੋਂ ਚੋਣਾਂ ਆਈਆਂ ਤਾਂ ਅਜਿਹੇ ਸਟੰਟ ਖੇਡੇ ਗਏ ਅਤੇ ਭਾਜਪਾ ਨੂੰ ਜਿਤਾਉਣ ਦਾ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਤਿਆਰੀ ਕਰਕੇ ਹਮਲੇ ਕੀਤੇ ਜਾਂਦੇ ਹਨ। ਇਹ ਭਾਜਪਾ ਨੂੰ ਜਿਤਾਉਣ ਦਾ ਸਟੰਟ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ।