ਭਾਜਪਾ ਵਲੋਂ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਚੋਣ ਇੰਚਾਰਜ ਨਿਯੁਕਤ
BJP appointed election in-charges for 23 states and Union Territories
ਭਾਜਪਾ ਨੇ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਨੀਵਾਰ ਨੂੰ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਚੋਣ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਭਾਜਪਾ ਇੰਚਾਰਜ ਵਿਜੇ ਰੂਪਾਨੀ ਨੂੰ ਪੰਜਾਬ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਭਾਜਪਾ ਦੇ ਕੌਮੀ ਸਕੱਤਰ ਨਰਿੰਦਰ ਸਿੰਘ ਨੂੰ ਸੂਬੇ ਵਿੱਚ ਚੋਣਾਂ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਸ਼੍ਰੀਕਾਂਤ ਸ਼ਰਮਾ ਨੂੰ ਹਿਮਾਚਲ ਪ੍ਰਦੇਸ਼ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਸੰਜੇ ਟੰਡਨ ਸਹਿ-ਇੰਚਾਰਜ ਹੋਣਗੇ।
ਪਾਰਟੀ ਦੇ ਇੱਕ ਬਿਆਨ ਮੁਤਾਬਕ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨੂੰ ਬਿਹਾਰ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ, ਜਦਕਿ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਝਾਰਖੰਡ ਇਕਾਈ ਦੇ ਸਾਬਕਾ ਮੁਖੀ ਦੀਪਕ ਪ੍ਰਕਾਸ਼ ਸਹਿ-ਇੰਚਾਰਜ ਹੋਣਗੇ। ਤਾਵੜੇ ਬਿਹਾਰ ਵਿੱਚ ਭਾਜਪਾ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਨ।
ਭਾਜਪਾ ਨੇ ਉਪ ਪ੍ਰਧਾਨ ਬੈਜਯੰਤ ਜੈ ਪਾਂਡਾ ਨੂੰ ਉੱਤਰ ਪ੍ਰਦੇਸ਼ ਦਾ ਚੋਣ ਇੰਚਾਰਜ ਅਤੇ ਰਾਸ਼ਟਰੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੂੰ ਉੱਤਰਾਖੰਡ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਹੈ।