
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਉੱਤਰੀ ਜ਼ੋਨ ਦੇ ਪ੍ਰਧਾਨ ਬਲਵਾਨ ਸਿੰਘ ਦੀ ਹਰਿਆਣਾ ਦੇ ਕਰਨਾਲ ਵਿਚ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ। ਬਲਵਾਨ ਕਬੱਡੀ ਦਾ ਮੈਚ ਦੇਖ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਇਕ ਕਾਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਇਸ ਘਟਨਾ ਕਾਰਨ ਪਰਿਵਾਰ ਅਤੇ ਭਾਰਤੀ ਕਿਸਾਨ ਯੂਨੀਅਨ ਵਿਚ ਸੋਗ ਦਾ ਮਾਹੌਲ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
One Comment