Jalandhar

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਆਗੂ ਕਸ਼ਮੀਰ ਸਿੰਘ ਜੰਡਿਆਲਾ ਦੀ ਸੜਕ ਹਾਦਸੇ ‘ਚ ਮੌਤ

Farmer leader Kashmir Singh Jandiala of Bharatiya Kisan Union Rajewal dies in road accident

 ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਦੁਆਬੇ ‘ਚ ਵੱਡਾ ਘਾਟਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਧੱੜਕ ਆਗੂ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ 59 ਸਾਲਾਂ ਦੇ ਸਨ। 

 ਮਿਲੀ ਜਾਣਕਾਰੀ ਅਨੁਸਾਰ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾਉਣ ਤੇ ਗੰਭੀਰ ਸੱਟਾਂ ਲੱਗੀਆਂ। ਜਿਸ ਮਗਰੋਂ ਹਸਪਤਾਲ ਲਿਜਾਣ ’ਤੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਾਈਸ ਪ੍ਰਧਾਨ ਮੁਕੇਸ਼ ਚੰਦਰ ਨੇ ਕੀਤੀ ਪੁਸ਼ਟੀ

Back to top button