Indiapolitical

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਨੇ ਭਾਜਪਾ ਦਾ ਪੱਲਾ ਫੜਿਆ

The former chief of the Indian Air Force joined the BJP

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ  ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਭਾਜਪਾ ਆਗੂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ ਹਵਾਈ ਸੈਨਾ ਵਿਚ ਸੇਵਾਵਾਂ ਦਿੱਤੀਆਂ ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਪ੍ਰੋਗਰਾਮ ਵਿਚ ਯੋਗਦਾਨ ਪਾਇਆ।

Back to top button