
ਪਿੰਡ ਗਿੱਲ ‘ਚ ਇੱਕ ਗਰੀਬ ਪਰਿਵਾਰ ਦਾ ਘਰ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਕ ਔਰਤ ਆਪਣੇ ਤਿੰਨ ਬੱਚਿਆਂ ਨਾਲ ਘਰ ‘ਚ ਰਹਿੰਦੀ ਹੈ। ਉਸ ਦੇ ਭਰਾ ਨੇ ਉਸ ਨੂੰ ਇਹ ਘਰ ਰਹਿਣ ਲਈ ਦਿੱਤਾ ਸੀ । ਔਰਤ ਨੇ ਆਪਣੇ ਭਰਾ ਨੂੰ ਢਾਈ ਲੱਖ ਰੁਪਏ ਇਸ ਮਕਾਨ ਦੀ ਰਾਸ਼ੀ ਵਜੋਂ ਵੀ ਦਿੱਤੇ ਸੀ ਪਰ ਕੁਝ ਸਾਲਾਂ ਬਾਅਦ ਉਸ ਦਾ ਭਰਾ ਆਇਆ ਤੇ ਘਰ ਕਿਸੇ ਹੋਰ ਨੂੰ ਵੇਚ ਦਿੱਤਾ, ਜਦੋਂਕਿ ਔਰਤ ਨੇ ਬੜੀ ਮਿਹਨਤ ਨਾਲ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕੀਤਾ ਤੇ ਘਰ ਬਣਵਾਇਆ, ਲੱਖਾਂ ਰੁਪਏ ਖਰਚ ਕੀਤੇ ਪਰ ਉਸ ਨੂੰ ਕੋਈ ਮੁਆਵਜ਼ਾ ਦਿੱਤੇ ਬਿਨਾਂ ਉਸ ਦਾ ਘਰ ਢਾਹ ਦਿੱਤਾ ਗਿਆ।
ਪੀੜਤ ਔਰਤ ਨੇ ਦੱਸਿਆ ਕਿ ਪੁਲਿਸ ਦੀ ਵੀ ਮਿਲੀਭੁਗਤ ਹੈ, ਉਹ ਫੈਸਲਾ ਕਰਵਾਉਣ ਦੇ ਨਾਂ ‘ਤੇ ਉਨ੍ਹਾਂ ਨੂੰ ਥਾਣੇ ਲੈ ਗਈ ਅਤੇ ਪਿੱਛੇ ਤੋਂ ਖਰੀਦਦਾਰ ਨੇ ਮਿਲੀ ਭੁਗਤ ਅਨੁਸਾਰ ਪੂਰੇ ਘਰ ਦੀ ਭੰਨ-ਤੋੜ ਕੀਤੀ। ਉਨ੍ਹਾਂ ਦੇ ਬੱਚਿਆਂ ਦੇ ਸਰਟੀਫਿਕੇਟ, ਹੋਰ ਸਮਾਨ ਨਸ਼ਟ ਕਰ ਦਿੱਤਾ।