ਵਿਜੀਲੈਂਸ ਬਿਊਰੋ ਲੁਧਿਆਣਾ ਨੇ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਵਿਜੀਲੈਂਸ ਵਲੋਂ ਸੀ.ਜੇ.ਐੱਮ. ਸੁਮਿਤ ਮੱਕੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਿੱਥੇ ਮਾਣਯੋਗ ਅਦਾਲਤ ਵੱਲੋਂ ਆਸ਼ੂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਨੇ ਦੱਸਿਆ ਕਿ ਹੁਣ ਵਿਜੀਲੈਂਸ ਵੱਲੋਂ ਆਸ਼ੂ ਨੂੰ ਮੁੜ 27 ਅਗਸਤ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੂਜੇ ਪਾਸੇ ਅੱਜ ਅਦਾਲਤ ਵਿੱਚ ਵਿਜੀਲੈਂਸ ਦੇ ਵਕੀਲ ਨੇ ਜ਼ੋਰਦਾਰ ਦਲੀਲ ਦਿੰਦਿਆਂ ਕਿਹਾ ਕਿ ਉਕਤ ਘਪਲੇ ਵਿੱਚ ਸਾਬਕਾ ਮੰਤਰੀ ਤੋਂ ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਕਰਨੀ ਜ਼ਰੂਰੀ ਹੈ।