
AAP sarpanch beaten up during Nagar Kirtan in Punjab, turban removed!
ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਲੁਧਿਆਣਾ ਦੇ ਹਲਵਾਰਾ ਵਿੱਚ ਇੱਕ ਨਗਰ ਕੀਰਤਨ ਦੌਰਾਨ,
ਆਮ ਆਦਮੀ ਪਾਰਟੀਦੇ ਆਗੂ ਅਤੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ‘ਤੇ ਲਗਭਗ ਇੱਕ ਦਰਜਨ ਲੋਕਾਂ ਨੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਨ੍ਹਾਂ ਦੀ ਪੱਗ ਉਤਾਰ ਦਿੱਤੀ। ਹਮਲੇ ਵਿੱਚ ਸਰਪੰਚ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ, ਉਹ ਹੱਥ ਵਿੱਚ ਪੱਗ ਲੈ ਕੇ ਪੁਲਿਸ ਸਟੇਸ਼ਨ ਪਹੁੰਚੇ।
ਹਮਲਾਵਰਾਂ ਨੇ ਸਰਪੰਚ ਦੀ ਜੇਬ ਵਿੱਚੋਂ ਉਸਦੀ ਮੋਹਰ ਅਤੇ 7,800 ਰੁਪਏ ਦੀ ਨਕਦੀ ਵੀ ਲੁੱਟ ਲਈ। ਸਰਪੰਚ ਦੀ ਸ਼ਿਕਾਇਤ ਦੇ ਆਧਾਰ ‘ਤੇ, 17 ਹਮਲਾਵਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ








