JalandharReligious

ਭੋਗਪੁਰ ਪੁਲਿਸ ਥਾਣਾ ਨੇੜੇ ਸਥਿਤ ਗੁਰਦੁਆਰਾ ‘ਚ ਹੋਈ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ

ਜ਼ਿਲ੍ਹਾ ਜਲੰਧਰ ਦੇ ਬਲਾਕ ਭੋਗਪੁਰ ਦੇ ਮੁੱਖ ਪੁਲਿਸ ਥਾਣਾ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਸਥਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 12 ਅਗਸਤ ਸਵੇਰੇ 6 ਤੋਂ 7 ਵਜੇ ਦੇ ਕਰੀਬ ਹੈ, ਜਦੋਂ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਕੋਲ ਵਿਛਾਏ ਰੁਮਾਲਾ ਸਾਹਿਬ ਖਿਲਾਰ ਦਿੱਤੇ ਤੇ ਹੋਰ ਸਾਮਾਨ ਇਧਰੋਂ-ਉਧਰ ਸੁੱਟਣਾ ਸ਼ੁਰੂ ਕਰ ਦਿੱਤਾ।

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਤਨਾਮ ਸਿੰਘ ਨੇ ਇਹ ਸਭ ਵੇਖ ਲਿਆ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਉਂਕਾਰ ਸਿੰਘ ਸ਼ੇਰੇ ਪੰਜਾਬ, ਕੌਂਸਲਰ ਪਰਮਿੰਦਰ ਸਿੰਘ ਕਰਵਲ, ਅਮਰਜੀਤ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸਿੰਘ, ਬਿੱਕਰ ਸਿੰਘ ਤੇ ਭਾਈ ਰਵਿੰਦਰ ਸਿੰਘ ਹੈਡ ਗ੍ਰੰਥੀ ਤੇ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੰਗਤ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

Leave a Reply

Your email address will not be published.

Back to top button