Punjab

ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇਸ ਹੈਲਪਲਾਈਨ ਨੰਬਰ ਕਾਲ ਕਰੋ – CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਅਪੀਲ ਕੀਤੀ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਨਾਲ ਹੀ, ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ (9501200200) ਜਾਰੀ ਕੀਤਾ ਗਿਆ ਸੀ।

ਸੀਐਮ ਮਾਨ ਨੇ ਕਿਹਾ ਕਿ ਲੋਕ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਸਮੇਤ ਵੱਖ-ਵੱਖ ਰੂਪਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਭੇਜਦੇ ਹਨ। ਇਸ ’ਤੇ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਲ 300 ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।

 

 

ਮਾਨ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ/ਅਧਿਕਾਰੀ ਸਰਕਾਰੀ ਦਫ਼ਤਰਾਂ ਵਿੱਚ ਕੋਈ ਕੰਮ ਕਰਵਾਉਣ ਲਈ ਸਰਕਾਰੀ ਫੀਸ ਤੋਂ ਵੱਧ ਜਾਂ ਹੋਰ ਪੈਸੇ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ ‘ਤੇ ਆਡੀਓ-ਵੀਡੀਓ ਜਾਂ ਲਿਖਤੀ ਸ਼ਿਕਾਇਤ ਕਰ ਸਕਦਾ ਹੈ।

Leave a Reply

Your email address will not be published.

Back to top button