
ਦੋਰਾਹਾ ‘ਚ ਕੁਆਰਟਰ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਮੁਖੀ ਅਤੇ ਉਸਦੀ ਬੇਟੀ ਦੀ ਮੌਤ ਹੋ ਗਈ। ਦੋ ਬੱਚਿਆਂ ਸਮੇਤ ਉਨ੍ਹਾਂ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਘਟਨਾ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਸੌਂ ਰਿਹਾ ਸੀ। ਅਚਾਨਕ ਕੁਆਰਟਰ ਦੀ ਛੱਤ ਡਿੱਗ ਗਈ, ਜਿਸ ਕਾਰਨ 35 ਸਾਲਾ ਨਰੇਸ਼ ਅਤੇ ਉਸਦੀ 12 ਸਾਲਾ ਬੇਟੀ ਰਾਧਿਕਾ ਦੀ ਮੌਤ ਹੋ ਗਈ, ਜਦੋਂਕਿ ਇਸ ਹਾਦਸੇ ਵਿਚ ਪਰਿਵਾਰ ਦੇ ਤਿੰਨ ਹੋਰ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।