ਮਜੀਠੀਆ ਖਿਲਾਫ ਕੋਰਟ ‘ਚ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ
40,000-page charge sheet filed in court against Majithia; mentions transactions worth 700 crores.

ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਲਗਭਗ 700 ਕਰੋੜ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਹੈ। ਇਹ ਮਾਮਲਾ 2013 ਦੀ ਈਡੀ ਦੀ ਉਸ ਜਾਂਚ ਨਾਲ ਜੁੜਿਆ ਹੋਇਆ ਹੈ, ਜਿਸ ‘ਚ 6,000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ।
ਵਿਜੀਲੈਂਸ ਟੀਮ ਟਰੰਕਾਂ ਵਿੱਚ ਚਾਰਜਸ਼ੀਟ ਲੈ ਕੇ ਆਈ ਸੀ। ਪਹਿਲਾਂ, ਵਿਜੀਲੈਂਸ ਬਿਊਰੋ ਨੇ ਅਗਸਤ ਵਿੱਚ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ 400 ਦੇ ਕਰੀਬ ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ‘ਚ ਪਿਛਲੇ 10 ਸਾਲਾਂ ਦਾ ਰਿਕਾਰਡ ਚੈੱਕ ਕੀਤਾ ਗਿਆ। ਕੇਸ ‘ਚ 200 ਦੇ ਕਰੀਬ ਗਵਾਹ ਬਣਾਏ ਗਏ ਹਨ।
ਮਜੀਠਿਆ ਨੇ ਘੁਮਾਈ ਟੋਪੀ – ਪਨੂੰ
ਮਜੀਠਿਆ ਖਿਲਾਫ਼ ਦਾਖ਼ਲ ਇਸ ਚਾਰਜਸ਼ੀਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਉਨ੍ਹਾਂ ਤੇ ਤਿੱਖੇ ਹਮਲੇ ਬੋਲੇ। ਆਮ ਆਦਮੀ ਪਾਰਟੀ ਦੇ ਸਪੀਕਰ ਬਲਤੇਜ ਪੰਨੂ ਨੇ ਉਨ੍ਹਾਂ ਖਿਲਾਫ਼ ਦਰਜ ਇਸ ਕੇਸ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਜੀਠਿਆ ਤੇ ਇਸਦੀ ਟੋਪੀ ਇਸਦੇ ਸਿਰ ਵਾਲੀ ਕਹਾਵਤ ਢੁਕਵੀਂ ਬੈਠਦੀ ਹੈ। ਉਨ੍ਹਾਂ ਨੇ ਸ਼ੈੱਲ ਕੰਪਨੀਆਂ ਰਾਹੀਂ ਕਰੋੜਾਂ ਰੁਪਏ ਘੁਮਾਏ।











