EducationPunjab

ਆਸਟਰੇਲੀਆ ‘ਚ ਪੜ੍ਹਨ ਜਾ ਰਹੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, ਯੂਨੀਵਰਸਿਟੀਆਂ ਵਲੋਂ ਵਿਦਿਆਰਥੀਆਂ ਨੂੰ ਦਾਖ਼ਲੇ ਦੇਣ ’ਤੇ ਪਾਬੰਦੀ

ਆਸਟਰੇਲੀਆ ‘ਚ ਪੜ੍ਹਨ ਜਾ ਰਹੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ  ਹੈ। ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿਚ ਵਾਧੇ ਕਾਰਨ ਪੰਜਾਬ, ਹਰਿਆਣਾ ਤੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖ਼ਲੇ ਦੇਣ ’ਤੇ ਪਾਬੰਦੀ ਲਗਾ ਦਿਤੀ ਹੈ।

ਵਿਕਟੋਰੀਆ ਵਿਚ ਫੈਡਰੇਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ਼ ਵਿੱਚ ਪੱਛਮੀ ਸਿਡਨੀ ਯੂਨੀਵਰਸਿਟੀ ਨੇ ਪਿਛਲੇ ਹਫ਼ਤੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖ ਕੇ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖ਼ਲੇ ਨਾ ਕਰਨ ਦੀ ਹਦਾਇਤ ਦਿਤੀ।

Back to top button