ਮਜੀਠੀਆ ਵਲੋਂ ਅੰਮ੍ਰਿਤਪਾਲ ਸਿੰਘ ਦੇ ਭਰਾ ਦੇ ਨਸ਼ਾ ਕਰਦੇ ਦੀ ਵੀਡੀਓ ਦਾ ਪਰਦਾਫਾਸ਼
Majithia exposes video of Amritpal Singh's brother doing drugs

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ। ਇਸ ਮੌਕੇ ਮਜੀਠੀਆ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ਾ ਕਰਦਿਆਂ ਦਿਖਾਇਆ ਗਿਆ ਹੈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸਭ ਤੋਂ ਪਹਿਲਾਂ ਨਸ਼ਾ ਘਰੋਂ ਖ਼ਤਮ ਕਰੋ। ਮਜੀਠੀਆ ਨੇ ਕਿਹਾ ਕਿ ਜਦੋਂ ਢੋਂਗ ਰਚਿਆ ਜਾ ਰਿਹਾ ਸੀ ਤਾਂ ਉਦੋਂ ਸਭ ਤੋਂ ਵੱਧ ਨਸ਼ਾ ਉੱਥੇ ਕਰਵਾਇਆ ਜਾਂਦਾ ਸੀ।
ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਸੀ ਕਿ ਹਾਲ ਹੀ ਵਿੱਚ ਵਾਇਰਲ ਹੋਈ ਇੱਕ ਆਡੀਓ ਕਲਿੱਪ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਦੁਆਰਾ ਬਣਾਈ ਗਈ ਸੀ। ਮਜੀਠੀਆ ਨੇ ਸਵਾਲ ਉਠਾਇਆ ਕਿ ਜੇ ਅਜਿਹਾ ਹੈ ਤਾਂ ਪੁਲਿਸ ਨੂੰ ਇਸ ਆਡੀਓ ਦੀ ਫੋਰੈਂਸਿਕ ਜਾਂਚ ਕਰਵਾਉਣੀ ਚਾਹੀਦੀ ਸੀ।
ਇਸ ਦੇ ਨਾਲ ਹੀ ਮਜੀਠੀਆ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਇਸ ਵਿੱਚ ਅੰਮ੍ਰਿਤਪਾਲ ਦਾ ਵੱਡਾ ਭਰਾ ਨਸ਼ੇ ਦਾ ਸੇਵਨ ਕਰ ਰਿਹਾ ਸੀ। ਇਸ ਤੋਂ ਬਾਅਦ ਸੁਖਪ੍ਰੀਤ ਸਿੰਘ ਹਰੀਨੌ ਦੀ ਇੱਕ ਆਡੀਓ ਕਲਿੱਪ ਵੀ ਜਾਰੀ ਕੀਤੀ ਗਈ, ਜਿਸ ਵਿੱਚ ਉਹ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰਦੇ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਇੱਕ ਵੀਡੀਓ ਵੀ ਦਿਖਾਈ ਗਈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਪਣੇ ਵੱਡੇ ਪੁੱਤਰ ਹਰਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ‘ਤੇ ਉਨ੍ਹਾਂ ਦੇ ਪੁੱਤਰ ਨੂੰ ਝੂਠੇ ਦੋਸ਼ਾਂ ਵਿੱਚ ਫਸਾਉਣ ਦਾ ਦੋਸ਼ ਲਗਾ ਰਹੇ ਹਨ।