India
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਇਨ੍ਹਾਂ ਉਮੀਦਵਾਰਾਂ ਦਾ ਕੀਤਾ ਐਲਾਨ
Aam Aadmi Party announced these candidates for the Lok Sabha elections


ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ।

ਇਸ ਤੋਂ ਇਲਾਵਾ ਹਰਿਆਣਾ ਵਿਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਹਰਿਆਣਾ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।
ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੀਏਸੀ (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਦੀ ਮੀਟਿੰਗ ਹੋਈ।
