IndiaEntertainment

ਮਸ਼ਹੂਰ ਡਾਂਸਰ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ,ਜਾਣੋ ਪੂਰਾ ਮਾਮਲਾ

ਮਸ਼ਹੂਰ ਡਾਂਸਰ ਸਪਨਾ ਚੌਧਰੀ (Sapna Choudhary) ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਉਹਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਲਖਨਊ ਦੀ ਏਸੀਜੇਐਮ ਅਦਾਲਤ ਨੇ ਸਪਨਾ ਚੌਧਰੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸਪਨਾ ਚੌਧਰੀ ‘ਤੇ ਡਾਂਸ ਸ਼ੋਅ ਦੇ ਨਾਂ ‘ਤੇ ਲੱਖਾਂ ਰੁਪਏ ਜਮ੍ਹਾ ਕਰਵਾਉਣ ਅਤੇ ਪ੍ਰੋਗਰਾਮ ਨਾ ਕਰ ਕੇ ਪੈਸੇ ਹੜੱਪਣ ਦਾ ਦੋਸ਼ ਹੈ।

ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ ਨੂੰ ਹੋਵੇਗੀ। ਦੱਸ ਦੇਈਏ ਕਿ 13 ਅਕਤੂਬਰ 2018 ਨੂੰ ਸਪਨਾ ਚੌਧਰੀ ਦੇ ਖਿਲਾਫ ਆਸ਼ਿਆਨਾ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਜਾਣੋ- ਕੀ ਹੈ ਪੂਰਾ ਮਾਮਲਾ
ਦਰਅਸਲ ਇਹ ਮਾਮਲਾ ਸਾਲ 2018 ਦਾ ਹੈ। 13 ਅਕਤੂਬਰ ਨੂੰ ਇਕ ਪੁਲਸ ਅਧਿਕਾਰੀ ਨੇ ਸਪਨਾ ਚੌਧਰੀ ‘ਤੇ ਆਸ਼ਿਆਨਾ ਥਾਣੇ ‘ਚ ਧੋਖਾਧੜੀ ਦਾ ਦੋਸ਼ ਲਗਾਇਆ ਸੀ। ਉਸ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਸੀ ਕਿ ਉਸੇ ਦਿਨ ਲਖਨਊ ਦੇ ਸਮ੍ਰਿਤੀ ਉਪਵਨ ‘ਚ ਸਪਨਾ ਚੌਧਰੀ ਦਾ ਡਾਂਸ ਪ੍ਰੋਗਰਾਮ ਹੋਣਾ ਸੀ, ਜਿਸ ਦੀਆਂ ਹਜ਼ਾਰਾਂ ਟਿਕਟਾਂ ਵੀ ਵੇਚੀਆਂ ਗਈਆਂ ਸਨ। ਸਪਨਾ ਚੌਧਰੀ ਨੂੰ ਐਡਵਾਂਸ ਰਕਮ ਵੀ ਦਿੱਤੀ ਗਈ ਸੀ ਪਰ ਸਪਨਾ ਸਮਾਗਮ ਵਿੱਚ ਨਹੀਂ ਪਹੁੰਚੀ, ਜਿਸ ਕਾਰਨ ਪ੍ਰੋਗਰਾਮ ਰੱਦ ਕਰਨਾ ਪਿਆ।

Leave a Reply

Your email address will not be published.

Back to top button