
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਪੂਰੇ ਦੇਸ਼ ਵਿੱਚ ਇਕੱਲਿਆਂ ਲੜਨ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਹੁਣ ਬਸਪਾ ਦਾ ਰਾਹ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖਰਾ ਹੋਵੇਗਾ। ਸੂਤਰਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਰਿਸ਼ਤੇ ਸੁਖਾਵੇਂ ਨਹੀਂ ਚੱਲ ਰਹੇ ਸਨ। ਹਾਲਾਂਕਿ ਇਹ ਐਲਾਨ ਅਕਾਲੀ ਦਲ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਕਿਉਂਕਿ ਹੁਣ ਤੱਕ ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ। ਜਦਕਿ ਉਨ੍ਹਾਂ ਦਾ ਗਠਜੋੜ ਬਸਪਾ ਨਾਲ ਸੀ।