
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ। ਇਹ ਰਕਮ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀ.ਐੱਮ. ਮਾਨ ਨਨੇ 15 ਸਤੰਬਰ ਤੱਕ ਸਰਕਾਰੀ ਸ਼ੂਗਰ ਮਿੱਲਾਂ ਨੂੰ ਬਕਾਇਆ ਮੁਕਤ ਕਰਨ ਦਾ ਐਲਾਨ ਕੀਤਾ ਹੈ।
ਸਰਕਾਰੀ ਗੰਨਾ ਮਿੱਲਾਂ ‘ਤੇ ਕਿਸਾਨਾਂ ਦਾ ਹੁਣ ਤੱਕ 195.60 ਕਰੋੜ ਰੁਪਏ ਬਕਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 15 ਸਤੰਬਰ ਤੱਕ ਬਾਕੀ ਸਾਰੀ ਰਕਮ ਵੀ ਜਾਰੀ ਕਰ ਦਿੱਤੀ ਜਾਵੇਗੀ।