Punjab

ਮਾਮੀ-ਭਾਣਜਾ 33 ਕਰੋੜ ਦੀ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ

Police arrested aunt and nephew with heroin worth Rs 33 crore and drug money worth Rs 6 lakh

ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ। 

ਪੰਜਾਬ ‘ਚ NHAI ਦੇ ਠੇਕੇਦਾਰਾਂ ਨੂੰ ਮਿਲੀ ਜ਼ਿੰਦਾ ਸਾੜਨ ਦੀ ਧਮਕੀ ,DGP ਨੂੰ FIR ਦਰਜ ਕਰਨ ਦੇ ਹੁਕਮ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸ ਨੂੰ ਆਪਣੀ ਟੋਇਟਾ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਡੀਐਲ12ਸੀਸੀ6003 ਵਿੱਚ ਕਿਸੇ ਨੂੰ ਡਲਿਵਰ ਕਰਨ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ.ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ ‘ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇਨੋਵਾ ਕਾਰ ‘ਚ ਲੁਕਾ ਕੇ ਰੱਖੀ 6.65 ਕਿੱਲੋ ਹੈਰੋਇਨ ਸਮੇਤ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵਾਹਨ ਵੀ ਜ਼ਬਤ ਕਰ ਲਿਆ।

 

Back to top button