

ਹਰਿਆਣਾ ਦੇ ਸੋਨੀਪਤ ‘ਚ ਸੜਕ ਹਾਦਸੇ ਨੇ ਚਾਰ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ। ਹਾਦਸੇ ਵਿੱਚ ਚਾਰ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਜ਼ਖਮੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਇਹ ਪੰਜੇ ਚਚੇਰੇ ਭਰਾ ਚੰਡੀਗੜ੍ਹ ਤੋਂ ਆਪਣੇ ਮਾਮੇ ਦੇ ਵਿਆਹ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਦੀ ਪੰਜਾਬ ਰੋਡਵੇਜ਼ ਬੱਸ ਨਾਲ ਟੱਕਰ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
