Uncategorized

ਮਾਰਕ ਕਾਰਨੀ ਨੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

Mark Carney sworn in as Canada's new Prime Minister

ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੀ ਨੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਕਾਰਨੀ (59) ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਲੈਣਗੇ, ਜਿਨ੍ਹਾਂ ਨੇ ਜਨਵਰੀ ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਸੀ। ਟਰੂਡੋ ਉਦੋਂ ਤੱਕ ਸੱਤਾ ਵਿੱਚ ਰਹੇ ਜਦੋਂ ਤੱਕ ਲਿਬਰਲ ਪਾਰਟੀ ਨੇ ਨਵਾਂ ਨੇਤਾ ਨਹੀਂ ਚੁਣਿਆ। ਕਾਰਨੇ ਵੱਲੋਂ ਆਉਣ ਵਾਲੇ ਦਿਨਾਂ ਜਾਂ ਹਫ਼ਤਿਆਂ ਵਿੱਚ ਆਮ ਚੋਣਾਂ ਦਾ ਐਲਾਨ ਕਰਨ ਦੀ ਉਮੀਦ ਹੈ।

ਸੱਤਾਧਾਰੀ ਲਿਬਰਲ ਪਾਰਟੀ ਦੇ ਇਸ ਸਾਲ ਚੋਣਾਂ ਹਾਰਨ ਦੀ ਉਮੀਦ ਸੀ, ਪਰ ਟਰੰਪ ਨੇ ਟੈਰਿਫ ਦੇ ਰੂਪ ਵਿੱਚ ਆਰਥਿਕ ਯੁੱਧ ਦਾ ਐਲਾਨ ਕੀਤਾ ਅਤੇ ਪੂਰੇ ਦੇਸ਼ ਨੂੰ ਅਮਰੀਕਾ ਦੇ 51ਵੇਂ ਰਾਜ ਵਜੋਂ ਆਪਣੇ ਨਾਲ ਜੋੜਨ ਦੀ ਧਮਕੀ ਦਿੱਤੀ। ਹੁਣ ਇਨ੍ਹਾਂ ਬਦਲੇ ਹੋਏ ਸਮੀਕਰਨਾਂ ਕਾਰਨ, ਦਾਅਵੇ ਕੀਤੇ ਜਾ ਰਹੇ ਹਨ ਕਿ ਲਿਬਰਲ ਪਾਰਟੀ ਚੋਣਾਂ ਵਿੱਚ ਲੀਡ ਹਾਸਲ ਕਰੇਗੀ।

ਭਾਰੀ ਟੈਰਿਫ ਲਗਾਉਣ ਦਾ ਐਲਾਨ

ਟਰੰਪ ਨੇ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ‘ਤੇ 25 ਪ੍ਰਤੀਸ਼ਤ ਟੈਰਿਫ ਲਗਾ ਦਿੱਤਾ ਹੈ ਅਤੇ 2 ਅਪ੍ਰੈਲ ਤੋਂ ਸਾਰੇ ਕੈਨੇਡੀਅਨ ਉਤਪਾਦਾਂ ‘ਤੇ ਭਾਰੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਹੁਣ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਕਾਰਨੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਸ਼ੁਰੂ ਕੀਤੇ ਗਏ ਵਪਾਰ ਯੁੱਧ, ਰਲੇਵੇਂ ਦੀ ਧਮਕੀ ਅਤੇ ਸੰਭਾਵਿਤ ਆਮ ਚੋਣਾਂ ਦੇ ਵਿਚਕਾਰ ਆਪਣੇ ਦੇਸ਼ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ।

ਆਰਥਿਕ ਦਬਾਅ ਦਾ ਖ਼ਤਰਾ

ਕਾਰਨੇ ਨੇ ਕਿਹਾ ਹੈ ਕਿ ਜੇਕਰ ਟਰੰਪ ਕੈਨੇਡੀਅਨ ਪ੍ਰਭੂਸੱਤਾ ਦਾ ਸਤਿਕਾਰ ਕਰਦੇ ਹਨ ਅਤੇ ਵਪਾਰ ਲਈ ਇੱਕ ਸਾਂਝਾ ਦ੍ਰਿਸ਼ਟੀਕੋਣ ਅਪਣਾਉਣ ਲਈ ਤਿਆਰ ਹਨ ਤਾਂ ਉਹ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਤਿਆਰ ਹਨ। ਟਰੰਪ ਨੇ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਇਆ ਹੈ ਅਤੇ 2 ਅਪ੍ਰੈਲ ਤੋਂ ਸਾਰੇ ਕੈਨੇਡੀਅਨ ਉਤਪਾਦਾਂ ‘ਤੇ ਟੈਰਿਫ ਲਗਾਉਣ ਦੀ ਧਮਕੀ ਦੇ ਰਿਹਾ ਹੈ।

Back to top button