
ਲੁਧਿਆਣਾ ਦੀ ਅਦਾਲਤ ਦੇ ਬਾਹਰ ਮੰਗਲਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਗੋ.ਲੀਆਂ ਚਲਾ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਤਿੰਨ ਰਾਊਂਡ ਫਾ.ਇਰ ਹੋਏ ਹਨ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਸ਼ਨਾਖਤ ਹਿਮਾਂਸ਼ੂ ਵਜੋਂ ਹੋਈ ਹੈ, ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਿਕ ਮਾਮਲੇ ਵਿੱਚ ਪੇਸ਼ੀ ‘ਤੇ ਆਇਆ ਸੀ।