ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਫਾਇਰਿੰਗ
Alleged firing outside famous comedian Kapil Sharma's sister's house

Alleged firing outside famous comedian Kapil Sharma’s sister’s house
ਟੀਵੀ ਦੇ ਮਸ਼ਹੂਰ ਕਾਮੇਡੀਅਨ (ਹਾਸਰਸ ਕਲਾਕਾਰ) ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਕਥਿਤ ਫਾਇਰਿੰਗ ਦੀ ਖ਼ਬਰ ਨਾਲ ਹਰ ਪਾਸੇ ਹੜਕੰਪ ਮਚ ਗਿਆ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਇਸ ਘਟਨਾ ਨੂੰ ਮਹਿਜ਼ ਇੱਕ ਅਫ਼ਵਾਹ ਕਰਾਰ ਦਿੱਤਾ ਅਤੇ ਬਹੁਤਾ ਕੁਝ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਪਰਿਵਾਰ ਕੋਲੋਂ ਫਿਰੌਤੀ ਮੰਗੀ ਗਈ ਸੀ ਅਤੇ ਇਸ ਘਟਨਾ ਤੋਂ ਕੁਝ ਦਿਨ ਬਾਅਦ ਹੀ ਗੋਲੀਆਂ ਚੱਲਣ ਦੀ ਗੱਲ ਸਾਹਮਣੇ ਆਈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਪੂਰੇ ਮਾਮਲੇ ਵਿੱਚ ਫਿਲਹਾਲ ਕੋਈ ਸਪਸ਼ਟ ਜਾਣਕਾਰੀ ਦੇਣ ਤੋਂ ਕਤਰਾਉਂਦੇ ਨਜ਼ਰ ਆ ਰਹੇ ਹਨ।
ਕਪਿਲ ਸ਼ਰਮਾ ਦੀ ਭੈਣ ਦੇ ਘਰ ਬਾਹਰ ਮੌਕੇ ‘ਤੇ ਪਹੁੰਚੀ ਪੁਲਿਸ ਦੇ ਅਧਿਕਾਰੀ ਏਸੀਪੀ ਕੰਵਲਜੀਤ ਸਿੰਘ ਔਲਖ ਨੇ ਕਿਹਾ ਕਿ ‘ਇਸ ਤਰ੍ਹਾਂ ਦੀ ਕਿਸੇ ਵੀ ਫਾਇਰਿੰਗ ਦੀ ਘਟਨਾ ਨਹੀਂ ਵਾਪਰੀ। ਸਾਨੂੰ ਮੀਡੀਆ ਵੱਲੋਂ ਹੀ ਫੋਨ ਆ ਰਹੇ ਸਨ ਤਾਂ ਅਸੀਂ ਇਥੇ ਆਏ ਹਾਂ, ਹੁਣ ਤੱਕ ਦੀ ਜਾਂਚ ਵਿੱਚ ਗੋਲੀ ਚੱਲਣ ਦੀ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਲਗਾਤਾਰ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ, ਪਰ ਫਾਇਰਿੰਗ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ। ਇਸ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਿਆਨ ਵੀ ਸਾਹਮਣੇ ਨਹੀਂ ਆਇਆ।











