
ਵਿਧਾਨ ਸਭਾ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਨ ਤੋਂ ਬਾਅਦ ਅਤੇ ਇੱਕ ਸਿੱਖ ਦੀ ਦਾੜ੍ਹੀ ਦੇ ਉਪਰ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਆ ਕੇ ਪੇਸ਼ ਹੋਣ ਲਈ ਤਲਬ ਕੀਤਾ ਸੀ।
ਤਿੰਨ ਵਾਰ ਮੌਕਾ ਦੇਣ ਦੇ ਬਾਅਦ ਭਗਵੰਤ ਸਿੰਘ ਮਾਨ ਦੇ ਦੋ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਸਪਸ਼ਟੀਕਰਨ ਭਾਈ ਧਿਆਨ ਸਿੰਘ ਮੰਡ ਨੂੰ ਦਿੱਤਾ ਗਿਆ। ਅੱਜ ਉਸ ਸਪੱਸ਼ਟੀਕਰਣ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੰਗਤ ਨੂੰ ਦਿਖਾਉਂਦੇ ਹੋਏ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਦਾ ਕਹਿਣਾ ਹੈ ਸੰਗਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਪਸ਼ਟੀਕਰਨ ਤੋਂ ਖੁਸ਼ ਨਹੀਂ ਹੈ ਜਿਸ ਕਰਕੇ ਅੱਜ ਭਗਵੰਤ ਸਿੰਘ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।