
ਭਾਜਪਾ ਨਾਲੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਇੱਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀ ਯਾਦ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਿਹਾ ਅਕਾਲੀ ਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਵਿਚ ਭਾਜਪਾ ਨਾਲ ਮੁੜ ਸਾਂਝ ਪਾਵੇਗਾ, ਇਹ ਸਵਾਲ ਅੱਜ-ਕੱਲ੍ਹ ਚਰਚਾ ਵਿਚ ਹੈ।
ਦੋਵੇਂ ਪੁਰਾਣੇ ਭਾਈਵਾਲਾਂ ਦੇ ਇਕ ਵਾਰ ਫਿਰ ਇਕੱਠੇ ਹੋਣ ਦੇ ਸੰਕੇਤ ਮਿਲੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸਿਆਸਤ ਵਿੱਚ ਕੁਝ ਵੀ ਨਾਮੁਮਕਿਨ ਨਹੀਂ, ਪਰ ਕੁਝ ਮੁੱਦੇ ਅਜਿਹੇ ਹਨ ਜਿਨ੍ਹਾਂ ਦਾ ਹੱਲ ਕੱਢਣਾ ਪਵੇਗਾ।