Punjab

ਜੇਲ੍ਹ ‘ਚੋਂ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕਰਵਾਉਣ ਵਾਲੇ DSP ਸਮੇਤ 7 ਅਧਿਕਾਰੀ ਸਸਪੈਂਡ

7 officers suspended including the one who interviewed Lawrence Bishnoi from jail

 ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐੱਸਆਈਟੀ ਨੇ ਡਿਊਟੀ ਦੌਰਾਨ ਅਣਗਹਿਲੀ ਅਤੇ ਲਾਪਰਵਾਹੀ ਦਾ ਸਿਖ਼ਰ ਮੰਨਦਿਆਂ ਸੱਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਸ਼ੁੱਕਰਵਾਰ ਦੇਰ ਰਾਤ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

 

  ਜਾਂਚ ਤੋਂ ਬਾਅਦ ਐੱਸਆਈਟੀ ਨੇ ਰਾਜਸਥਾਨ ਪੁਲਿਸ ਨੂੰ ਸਬੂਤ ਦਿੱਤੇ ਸਨ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਹੋਈ ਸੀ ਜਦੋਂ ਉਹ ਜੈਪੁਰ ਸੈਂਟਰਲ ਜੇਲ੍ਹ ਵਿੱਚ ਸੀ। ਇਸ ਤੋਂ ਬਾਅਦ ਜੈਪੁਰ ‘ਚ ਮਾਮਲਾ ਦਰਜ ਕੀਤਾ ਗਿਆ। ਬਾਅਦ ‘ਚ ਜੈਪੁਰ ‘ਚ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਪੰਜਾਬ ਦੀ ਜੇਲ੍ਹ ਵਿੱਚ ਸੀ। ਇਸ ਦੇ ਅਧਾਰ ‘ਤੇ ਹੁਣ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।

ਜਿਨ੍ਹਾਂ ਪੁਲਿਸ ਮੁਲਾਜ਼ਮ ਅਤੇ ਅਧਿਕਾਰੀਆਂ ਨੂੰ ਮੁਅਤਲ ਕੀਤਾ ਗਿਆ ਉਨ੍ਹਾਂ ਦੇ ਨਾਮ

1. ਡੀਐੱਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ)

2. ਡੀਐੱਸਪੀ ਸਮਰ ਵਨੀਤ

3. ਸਬ ਇੰਸਪੈਕਟਰ ਰੀਨਾ (CISH ਖਰੜ ਵਿੱਚ ਤਾਇਨਾਤ)

4. ਸਬ ਇੰਸਪੈਕਟਰ ਜਗਤਪਾਲ ਜੰਗੂ (AGTF ਵਿੱਚ ਤਾਇਨਾਤ)

5. ਸਬ ਇੰਸਪੈਕਟਰ ਸ਼ਗਨਜੀਤ ਸਿੰਘ (GTF)।

6. ਏ.ਐਸ.ਆਈ ਮੁਖਤਿਆਰ ਸਿੰਘ

7. ਹੈੱਡ ਕਾਂਸਟੇਬਲ ਓਮ ਪ੍ਰਕਾਸ਼

Back to top button