
ਪਟਨਾ : ਐਤਵਾਰ ਸ਼ਾਮ ਕਰੀਬ 5 ਵਜੇ ਗੌਰੀਚੱਕ ਥਾਣੇ ਦੇ ਸੋਹਗੀ ਮੋੜ ‘ਤੇ ਸੀਐਮ ਨਿਤੀਸ਼ ਕੁਮਾਰ ਦੇ ਕਾਫ਼ਲੇ ‘ਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕੁੱਲ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਟਨਾ ਦੇ ਐਸਐਸਪੀ ਮਾਨਵਜੀਤ ਸਿੰਘ ਢਿੱਲੋਂ ਨੇ ਪੁਸ਼ਟੀ ਕੀਤੀ ਹੈ।
ਬਾਕੀ ਲੋਕਾਂ ਦੀ ਵੀ ਸ਼ਨਾਖ਼ਤ ਕਰਕੇ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਜਾਰੀ ਹੈ।