
ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਲਖਨਊ ਦੇ ਆਲਮਬਾਗ ਇਲਾਕੇ ਦੇ ਰਹਿਣ ਵਾਲੇ ਦੇਵੇਂਦਰ ਤਿਵਾਰੀ ਦੇ ਘਰ ਇਕ ਬੈਗ ‘ਚ ਧਮਕੀ ਭਰੀ ਚਿੱਠੀ ਮਿਲੀ ਹੈ। ਪੱਤਰ ‘ਚ ਮੁੱਖ ਮੰਤਰੀ ਯੋਗੀ ਅਤੇ ਦੇਵੇਂਦਰ ਤਿਵਾਰੀ ਦੋਵਾਂ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਲਖਨਊ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
10 ਦਿਨਾਂ ਦੇ ਅੰਦਰ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਇਹ ਦੂਜੀ ਧਮਕੀ ਹੈ।