
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ