JalandharPunjab

 ਮੁੱਖ ਮੰਤਰੀ ਭਗਵੰਤ ਮਾਨ ਆਪਣੀ ਨਵਜੰਮੀ ਧੀ ਨੂੰ ਮੱਥਾ ਟਿਕਾਉਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ

Chief Minister Bhagwant Mann reached the Sachkhand Sri Darbar Sahib to worship his new born daughter

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਪਹਿਲੀ ਵਾਰ ਆਪਣੀ ਨਵਜੰਮੀ ਧੀ ਨੂੰ ਮੱਥਾ ਟਿਕਾਉਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ । ਉਹ ਪਰਿਵਾਰ ਸਮੇਤ ਗੁਰੂ ਘਰ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਧੀ ਨਿਆਮਤ ਨੂੰ ਮੱਥਾ ਟਕਾਇਆ ਤੇ ਸਰੱਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਦਰਬਾਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ।

ਸੀ.ਐਮ.ਭਗਵੰਤ ਮਾਨ ਸਵੇਰੇ ਕਰੀਬ 10.50 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪੁੱਜੇ। ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ CM ਮਾਨ ਨੇ ਕਿਹਾ- ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਬੱਚੀ ਨੂੰ ਭੇਜਿਆ।

ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਜੋ ਪ੍ਰਮਾਤਮਾ ਨੇ ਮੈਨੂੰ ਸੇਵਾ ਬਖਸ਼ੀ ਹੈ, ਮੈਂ ਉਸ ਨੂੰ ਪੂਰਾ ਕਰ ਸਕਾਂ।

Back to top button