
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦਾ ਕਾਫਲਾ ਚੰਡੀਗੜ੍ਹ ਸਥਿਤ ਰਿਹਾਇਸ਼ ਲਈ ਰਵਾਨਾ ਹੋ ਗਿਆ ਹੈ। ਅੱਜ ਸਵੇਰੇ ਕਈ ਵਿਧਾਇਕ ਅਤੇ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਇਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।