ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।