Uncategorized
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਵੱਡਾ ਹਮਲਾ ਬੋਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਵੱਡਾ ਹਮਲਾ ਬੋਲਿਆਹੈ।
ਯਾਦ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸਰਕਾਰ ਨੂੰ ਫੜੇ ਸਿੱਖ ਨੌਜਵਾਨ ਛੱਡਣ ਵਾਸਤੇ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ।
ਅੱਜ ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ”ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ”