ਜਲੰਧਰ /ਐਸ ਐਸ ਚਾਹਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ।