ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਕੋਨੇ-ਕੋਨੇ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਤੇ ਪੁਲਿਸ ’ਚ ਹੋਈ ਖਿੱਚ ਧੂਅ
In front of Chief Minister Mann's residence, thousands of employees who came from every corner and the police were involved in a fight
ਪੰਜਾਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਤਿੰਨ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ‘ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ’ ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਤਲਵਾੜਾ, ਗੁਰਜੰਟ ਸਿੰਘ ਕੋਕਰੀ ਤੇ ਅਤਿੰਦਰਪਾਲ ਸਿੰਘ ਘੱਗਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਰੋਹ ਭਰਪੂਰ ਰੈਲੀ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।
ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਨੇ ਝੰਡੇ ਅਤੇ ਮੰਗਾਂ ਦੀਆਂ ਤਖਤੀਆਂ ਚੁੱਕ ਕੇ ਸ਼ਮੂਲੀਅਤ ਕੀਤੀ। ਪੁਲਿਸ ਵੱਲੋਂ ਕਾਫੀ ਵੱਡੇ ਪੱਧਰ ’ਤੇ ਰੋਕਾਂ ਲਾਈ ਗਈਆਂ ਸਨ। ਕਾਫੀ ਦੇਰ ਬੈਰੀਕੇਡ ’ਤੇ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਹੋਣ ਉਪਰੰਤ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 28 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਸੱਦਾ ਪੱਤਰ ਸੌਂਪਿਆ ਗਿਆ ਤੇ ਮੁਲਾਜ਼ਮ ਸ਼ਾਂਤ ਹੋਏ।
ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਂਝੇ ਮੋਰਚੇ ਦੇ ਆਗੂ ਹਰਦੀਪ ਟੋਡਰਪੁਰ, ਟਹਿਲ ਸਿੰਘ ਸਰਾਭਾ, ਜਰਨੈਲ ਸਿੰਘ ਪੱਟੀ, ਇੰਦਰ ਸੁਖਦੀਪ ਸਿੰਘ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਗੁਰਵਿੰਦਰ ਖਹਿਰਾ, ਵਿਕਰਮਜੀਤ ਸਿੰਘ ਕੱਦੋਂ, ਅਜੀਤ ਪਾਲ ਸਿੰਘ ਜਸੋਵਾਲ, ਦਰਸ਼ੀ ਕਾਂਤ ਰਾਜਪੁਰਾ, ਜਗਸੀਰ ਸਹੋਤਾ, ਡਿੰਪਲ ਰੁਹੇਲਾ, ਜਸਵੀਰ ਭੰਮਾ, ਰਾਜਵੀਰ ਉਪੱਲ, ਕੰਵਲਜੀਤ ਸਿੰਘ ਰੋਪੜ, ਦਲਜੀਤ ਸਿੰਘ, ਕਰਮਜੀਤ ਤਾਮਕੋਟ, ਰਮਨਦੀਪ ਸਿੰਗਲਾ, ਲਖਵਿੰਦਰ ਸਿੰਘ ਭੌਰ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਹਕੀਕਤ ਇਹ ਹੈ ਕਿ ਕੇਂਦਰ ਸਰਕਾਰ ਨੂੰ ਮੁਲਾਜ਼ਮਾਂ ਅਤੇ ਸੂਬਾ ਸਰਕਾਰ ਦੀ ਬਣਦੀ ਐੱਨ.ਪੀ.ਐੱਸ ਹਿੱਸੇਦਾਰੀ ਦੀ ਅਦਾਇਗੀ ਪੀਐਫਆਰਡੀਏ ਨੂੰ ਜਾਰੀ ਰੱਖਣ ਦਾ ਲਿਖਤੀ ਭਰੋਸਾ ਦਿੱਤਾ ਜਾ ਰਿਹਾ ਹੈ।